×

Highlight

DEPUTY COMMISSIONER VISHESH SARANGAL REVIEWS PROGRESS OF ANTI-DRUG CAMPAIGN IN MOGA

ਨਸ਼ਿਆਂ ਖ਼ਿਲਾਫ਼ ਮੁਹਿੰਮ –

ਨਸ਼ਾ ਛੱਡਣ ਦਾ ਇਲਾਜ਼ ਅੱਧ ਵਿਚਾਲੇ ਛੱਡਣ ਵਾਲੇ 7000 ਮਰੀਜ਼ਾਂ ਨਾਲ ਮੁੜ ਰਾਬਤਾ ਕਾਇਮ ਕਰੇਗਾ ਜ਼ਿਲ੍ਹਾ ਪ੍ਰਸ਼ਾਸ਼ਨ

– ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਦੇ ਮੁੜ ਵਸੇਬੇ ਨੂੰ ਪਹਿਲ ਦੇਣ ਅਤੇ ਓਟ ਕਲੀਨਿਕਾਂ ਵਿੱਚ ਦਵਾਈਆਂ ਸਮੇਤ ਹਰ ਸੁਵਿਧਾ ਦਾ ਪ੍ਰਬੰਧ ਰੱਖਣ ਦੀ ਹਦਾਇਤ

– ਕਿਸੇ ਵੀ ਕੀਮਤ ਉੱਤੇ ਪਾਬੰਦੀਸ਼ੁਦਾ ਦਵਾਈਆਂ ਨਹੀਂ ਵਿਕਣੀਆਂ ਚਾਹੀਦੀਆਂ – ਵਿਸ਼ੇਸ਼ ਸਾਰੰਗਲ

– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਮੋਗਾ, 25 ਫਰਵਰੀ (000) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਨਸ਼ੇ ਅਤੇ ਇਸ ਨਾਲ ਜੁੜੀ ਹਰੇਕ ਗਤੀਵਿਧੀ ਤੋਂ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਮੂਹ ਐੱਸ ਡੀ ਐੱਮਜ਼ ਅਤੇ ਪੁਲਿਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ।

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਹੁਣ ਤੱਕ 20742 ਮਰੀਜ਼ਾਂ ਦੀ ਰਜਿਸਟਰੇਸ਼ਨ ਹੋਈ ਹੈ। ਇਹਨਾਂ ਵਿਚੋਂ 7000 ਦੇ ਕਰੀਬ ਉਹ ਮਰੀਜ਼ ਹਨ, ਜਿੰਨਾ ਨੇ ਨਸ਼ਾ ਛੱਡਣ ਦਾ ਇਲਾਜ਼ ਤਾਂ ਸ਼ੁਰੂ ਕਰਵਾਇਆ ਪਰ ਉਹ ਪੂਰਾ ਨਹੀਂ ਕੀਤਾ। ਉਹਨਾਂ ਸਮੂਹ ਐੱਸ ਡੀ ਐੱਮਜ਼ ਨੂੰ ਕਿਹਾ ਕਿ ਉਹ ਆਪਣੇ ਆਪਣੇ ਪੱਧਰ ਉੱਤੇ ਇਹਨਾਂ ਮਰੀਜ਼ਾਂ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣ ਕਿ ਇਹਨਾਂ ਦਾ ਇਲਾਜ਼ ਮੁੜ ਸ਼ੁਰੂ ਕਰਵਾਇਆ ਜਾਵੇ।
ਉਹਨਾਂ ਜ਼ਿਲ੍ਹਾ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਤਾਇਨਾਤ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਵਿੱਚ ਲੋੜੀਂਦੀ ਦਵਾਈ, ਜਾਂਚ ਕਿੱਟਾਂ, ਸਟਾਫ਼ ਅਤੇ ਹੋਰ ਸੁਵਿਧਾਵਾਂ ਉਪਲਬਧ ਹੋਣ। ਉਹਨਾਂ ਕਿਹਾ ਕਿ ਭਾਵੇਂਕਿ ਜ਼ਿਲ੍ਹਾ ਮੋਗਾ ਵਿੱਚ 1 ਮਹੀਨੇ ਦਾ ਸਟਾਕ ਹੈ ਪਰ ਫਿਰ ਵੀ ਦਵਾਈ ਦਾ ਸਟਾਕ ਡਬਲ ਕਰ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਰੀਜ਼ ਦਵਾਈ ਤੋਂ ਸੱਖਣਾ ਨਾ ਰਹੇ।

ਉਹਨਾਂ ਕਿਹਾ ਕਿ ਜੇਕਰ ਬੁਨਿਆਦੀ ਸਹੂਲਤਾਂ ਦੀ ਕਮੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਮੁੜ ਵਸੇਬਾ ਕੇਂਦਰ ਜਨੇਰ ਦੀ ਇਮਾਰਤ ਦੀ ਲੋੜੀਂਦੀ ਮੁਰੰਮਤ ਕਰਾਉਣ ਲਈ ਮੁੱਖ ਦਫ਼ਤਰ ਨੂੰ ਲਿਖਣ ਦੀ ਹਦਾਇਤ ਕੀਤੀ। ਉਹਨਾਂ ਸਮੂਹ ਐੱਸ ਡੀ ਐੱਮਜ਼, ਡਰੱਗ ਕੰਟਰੋਲ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਕੀਮਤ ਉੱਤੇ ਪਾਬੰਦੀਸ਼ੁਦਾ ਦਵਾਈਆਂ ਨਹੀਂ ਵਿਕਣੀਆਂ ਚਾਹੀਦੀਆਂ ਹਨ। ਮਨੋਰੋਗ ਮਾਹਿਰ ਦੀ ਅਣਹੋਂਦ ਵਿੱਚ ਨਿੱਜੀ ਹਸਪਤਾਲ ਨਸ਼ਾ ਛੁਡਾਊ ਦਵਾਈ ਨਹੀਂ ਖਰੀਦ ਸਕਦੇ। ਸਮੂਹ ਐੱਸ ਡੀ ਐੱਮਜ਼ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਨੂੰ ਨਾਲ ਲੈ ਕੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੈਡੀਕਲ ਸਟੋਰਾਂ ਦੀ ਖੁਦ ਚੈਕਿੰਗ ਕਰਨਗੇ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ।

ਉਹਨਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਸਿਹਤ ‘ਤੇ ਇਸਦੇ ਪ੍ਰਭਾਵ ਬਾਰੇ ਜਾਗਰੂਕਤਾ ਪ੍ਰਦਾਨ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਸਾਨੂੰ  ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਮਾਜ ਦੇ ਰਵੱਈਏ ਅਤੇ ਵਿਵਹਾਰ ਨੂੰ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਹਰੇਕ ਹਫ਼ਤੇ ਸਮੀਖਿਆ ਕਰਿਆ ਕਰਨਗੇ।

ਇਸ ਤੋਂ ਪਹਿਲਾਂ ਜਾਣਕਾਰੀ ਦਿੰਦਿਆਂ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 18 ਓਟ ਕਲੀਨਿਕ ਚੱਲ ਰਹੇ ਹਨ। ਇੱਕ ਸਰਕਾਰੀ ਮੁੜ ਵਸੇਬਾ ਕੇਂਦਰ ਦੇ ਨਾਲ ਨਾਲ 4 ਨਿੱਜੀ ਖੇਤਰ ਦੇ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ। ਇਹਨਾਂ ਸਾਰੀਆਂ ਸੰਸਥਾਵਾਂ ਵਿੱਚ ਦਵਾਈਆਂ ਦੇ ਸਟਾਕ ਦੀ ਕੋਈ ਕਮੀਂ ਨਹੀਂ ਹੈ। ਇੱਕ ਮਹੀਨੇ ਦੀ ਦਵਾਈ ਵਾਧੂ ਪਈ ਹੈ। ਡਿਮਾਂਡ ਭੇਜਣ ਦੇ 10 ਦਿਨਾਂ ਵਿੱਚ ਦਵਾਈ ਮੁਹਈਆ ਹੋ ਜਾਂਦੀ ਹੈ। ਸਟਾਫ਼ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਹੀ ਮੁੱਖ ਦਫ਼ਤਰ ਨੂੰ ਲਿਖਿਆ ਜਾ ਚੁੱਕਾ ਹੈ।

District Public Relations Office, Moga

DEPUTY COMMISSIONER VISHESH SARANGAL REVIEWS PROGRESS OF ANTI-DRUG CAMPAIGN IN MOGA

– Instructs SDMs to reconnect with approximately 7,000 dropped out patients to ensure to resume their treatment.

Moga, February 25, 2025 – Deputy Commissioner Vishesh Sarangal chaired a meeting with SDMs and officials from various departments to review the progress of the anti-drug campaign in Moga.

The Deputy Commissioner directed the SDMs to reconnect with approximately 7,000 patients who had initiated treatment but dropped out. He emphasized the need to ensure that these patients resume their treatment.

DC Sarangal instructed the officials to ensure that all necessary facilities, including medicines, testing kits, and staff, are available at the de-addiction centers and rehabilitation center. He also directed the officials to double the stock of medicines to avoid any shortage.

The Deputy Commissioner warned that the sale of banned drugs will not be tolerated and instructed the SDMs and Drug Control Officers to conduct regular checks at medical stores and de-addiction centers.

DC Sarangal emphasized the need to create awareness about the dangers of drug abuse and its impact on health. He appealed to the public to support the anti-drug campaign and help eradicate the menace of drug abuse from society.

The Deputy Commissioner will review the progress of the anti-drug campaign every week.

Earlier, Dr. Charanpreet Singh Brar, Psychiatric Specialist, informed that there are currently 18 OOAT clinics operating in Moga, along with one government-run rehabilitation center and four private de-addiction centers. He assured that there is no shortage of medicines at these centers, with a stock sufficient for a month.

Post Comment

You May Have Missed